ਪੰਜਾਬ

punjab

ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਵੱਲੋਂ ਸ਼ਹਿਰ 'ਚ ਸ਼ਾਂਤਮਈ ਪ੍ਰਦਰਸ਼ਨ

By

Published : Apr 3, 2022, 4:27 PM IST

Updated : Feb 3, 2023, 8:21 PM IST

ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਬਠਿੰਡਾ ਸ਼ਹਿਰ ਵਿੱਚ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ ਇਹ ਪ੍ਰਦਰਸ਼ਨ ਰੁਜ਼ਗਾਰ ਤੋਂ ਸ਼ੁਰੂ ਹੋ ਕੇ ਆਪ Cਹੋਇਆ ਇਸ ਮੌਕੇ ਠੇਕਾ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਲਗਾਤਾਰ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਪਿਛਲੀਆਂ ਸਰਕਾਰਾਂ ਵੱਲੋਂ ਵੀ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਪਰ ਉਨ੍ਹਾਂ ਨੂੰ ਹਾਲੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਤੋਂ ਉਹ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਅੱਜ ਸ਼ਹਿਰ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਤਾਂ ਜੋ ਨਵੀਂ ਸਰਕਾਰ ਨੂੰ ਮੌਕਾ ਦਿੱਤਾ ਜਾ ਸਕੇ ਅਤੇ ਉਹ ਆਪਣੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਰਕਾਰ ਤੱਕ ਆਪਣੀ ਮੰਗ ਮੰਗ ਪੱਤਰ ਰਾਹੀਂ ਪਹੁੰਚਾ ਸਕਣ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਉਨ੍ਹਾਂ ਨੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਰੈਗੂਲਰ ਦੀ ਮੰਗ ਨੂੰ ਪ੍ਰਵਾਨ ਕੀਤਾ ਜਾਵੇ।
Last Updated : Feb 3, 2023, 8:21 PM IST

ABOUT THE AUTHOR

...view details