ਪੰਜਾਬ

punjab

ਸਪੀਕਰ ਰਾਣਾ ਕੇ.ਪੀ. ਨੇ ਭਰੀ ਨਸ਼ੇ ਦੀ ਖੇਤੀ ਕਰਨ ਦੀ ਹਾਮੀ !

By

Published : Aug 16, 2021, 11:15 AM IST

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਉਨ੍ਹਾਂ ਨੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਨਵੇਂ ਲੱਗੇ 2 ਆਕਸੀਜਨ ਪਲਾਂਟਾਂ ਦਾ ਵੀ ਉਦਘਾਟਨ ਕੀਤਾ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਰਵਾਇਤੀ ਨਸ਼ਿਆਂ ਦੀ ਖੇਤੀ ਕੀਤੀ ਜਾਵੇ ਤਾਂ ਇਸ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਖੇਤੀ ਨਾਲ ਪੰਜਾਬ ਦੇ ਨੌਜਵਾਨ ਮੈਡੀਕਲ ਨਸ਼ੇ ਤੋਂ ਬਚਣਗੇ ਤੇ ਦੂਜਾ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਹਾਲਤ ਵੀ ਠੀਕ ਹੋਵੇਗੀ। ਜਿਸ ਨਾਲ ਪੰਜਾਬ ਦੇ ਆਰਥਿਕ ਹਾਲਾਤਾ ਵਿੱਚ ਕਾਫ਼ੀ ਸੁਧਾਰ ਹੋਵੇਗਾ।

ABOUT THE AUTHOR

...view details