ਪੰਜਾਬ

punjab

ਦਿੱਲੀ ਕਿਸਾਨ ਸੰਘਰਸ਼ 'ਚ ਸ਼ਾਮਲ ਹੋਣ ਲਈ ਵੱਡੀ ਗਿਣਤੀ 'ਚ ਕਿਸਾਨਾਂ ਦਾ ਜਥਾ ਰਵਾਨਾ

By

Published : Mar 6, 2021, 8:29 AM IST

ਅੰਮ੍ਰਿਤਸਰ : ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਕਾਫ਼ਲੇ ਸੰਘਰਸ਼ ਲਈ ਲਗਾਤਾਰ ਦਿੱਲੀ ਲਈ ਰਵਾਨਾ ਹੋ ਰਹੇ ਹਨ। ਅੰਮ੍ਰਿਤਸਰ ਤੋਂ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਸੰਘਰਸ਼ ਲਈ ਰਵਾਨਾ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਕਿ ਅੰਮ੍ਰਿਤਸਰ ਅਤੇ ਬਿਆਸ ਤੋਂ ਕਿਸਾਨ ਦੇ 8 ਜਥੇ ਦਿੱਲੀ ਸੰਘਰਸ਼ ਲਈ ਰਵਾਨਾ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ, ਤੇ ਲੋਕਾਂ ਵਲੋਂ ਵੱਡੇ ਪੱਖੇ ਕਿਸਾਨਾਂ ਲਈ ਦਿਤੇ ਗਏ ਹਨ, ਜੋ ਸੰਘਰਸ਼ 'ਚ ਕਾਰਗਰ ਸਾਬਤ ਹੋਣਗੇ।

ABOUT THE AUTHOR

...view details