ਪੰਜਾਬ

punjab

ਆਂਗਣਵਾੜੀ ਮੁਲਾਜ਼ਮਾਂ ਨੇ ਖ਼ੂਨ ਦੀਆਂ ਸ਼ੀਸ਼ੀਆਂ ਨਾਲ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

By

Published : Feb 21, 2020, 4:58 PM IST

ਪੰਜਾਬ ਆਂਗਣਵਾੜੀ ਮੁਲਾਜ਼ਮ ਅਤੇ ਵਰਕਰ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਮੁਕਤਸਰ ਇਕਾਈ ਨੇ ਆਪਣੀਆਂ ਖ਼ੂਨ ਦੀ ਸ਼ੀਸ਼ੀਆਂ ਭਰ ਕੇ ਇੱਕ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ। ਇਸ ਮੌਕੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਖ਼ੂਨ ਦੀਆਂ ਪੰਜ ਸ਼ੀਸ਼ੀਆਂ ਨਾਲ ਨੱਥੀ ਕਰਕੇ ਇੱਕ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਮਾਣ ਭੱਤੇ ਵਿੱਚ ਵਾਧਾ ਕੀਤਾ ਜਾਵੇ। ਪੰਜਾਬ ਸਰਕਾਰ ਵੱਲੋਂ ਜੋ ਐੱਲ.ਕੇ.ਜੀ ਦੀਆਂ ਜਮਾਤਾਂ ਸਕੂਲਾਂ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਮੁੜ ਆਂਗਣਵਾੜੀਆਂ ਵਿੱਚ ਤਬਦੀਲ ਕੀਤਾ ਜਾਵੇ।

ABOUT THE AUTHOR

...view details