ਪੰਜਾਬ

punjab

ਲੋਕ ਵਿਰੋਧੀ ਹੈ ਪੰਜਾਬ ਸਰਕਾਰ ਦਾ ਬਜਟ: ਹਰਪਾਲ ਚੀਮਾ

By

Published : Feb 28, 2020, 9:25 PM IST

ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਲ 2020-21 ਦਾ ਬਜਟ ਪੇਸ਼ ਕੀਤਾ ਹੈ। ਇਹ ਬਜਟ 154805 ਕਰੋੜ ਦਾ ਹੈ। ਖ਼ਜ਼ਾਨਾ ਮੰਤਰੀ ਨੇ 1,54,805 ਕਰੋੜ ਦਾ ਬਜਟ ਪੇਸ਼ ਕੀਤਾ ਹੈ। ਬਜਟ ਪੇਸ਼ ਪੇਸ਼ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਹਰਪਾਲ ਚੀਮਾ ਨੇ ਇਸ ਬਜਟ ਨੂੰ ਪੂਰੀ ਤਰ੍ਹਾਂ ਲੋਕ ਵਿਰੋਧ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੁੜ ਤੋਂ ਚੌਥੀ ਵਾਰ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਜਟ ਪੇਸ਼ ਕਰਨ ਦੇ ਦੌਰਾਨ ਵਿੱਤ ਮੰਤਰੀ ਨੇ ਸੂਬੇ ਦੀ ਆਰਥਿਕ ਹਾਲਤਾਂ 'ਚ ਸੁਧਾਰ ਦਾ ਦਾਅਵਾ ਕੀਤਾ ਸੀ, ਪਰ ਅਜੇ ਵੀ ਪੰਜਾਬ ਸਰਕਾਰ ਉੱਤੇ 25 ਹਜ਼ਾਰ ਕਰੋੜ ਰੁਪਏ ਦਾ ਸਲਾਨਾ ਕਰਜ਼ਾ ਹੈ ਜੋ ਕਿ ਨਿਰਾਸ਼ਾਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਰਜ਼ਾ ਲੈ ਕੇ ਚੱਲ ਰਹੀ ਹੈ ਤਾਂ ਸੂਬੇ 'ਚ ਬਿਲਕੁੱਲ ਵੀ ਵਿਕਾਸ ਨਹੀਂ ਹੋਇਆ। ਬਿਜਲੀ ਦੇ ਮੁੱਦੇ 'ਤੇ ਗੱਲ ਕਰਦਿਆਂ ਕਿਹਾ ਕਿ ਜੇਕਰ ਵਿੱਤ ਮੰਤਰੀ ਦੇ ਹਿਸਾਬ ਦੇ ਨਾਲ ਬਿਜਲੀ ਵਿਭਾਗ ਫਾਇਦਾ ਹੈ ਤਾਂ ਵੀ ਸਰਕਾਰ ਬਿਜਲੀ ਦਰਾਂ ਨੂੰ ਵੱਧਾ ਰਹੀ ਹੈ ਜੋ ਕਿ ਗ਼ਲਤ ਹੈ।

ABOUT THE AUTHOR

...view details