ਪੰਜਾਬ

punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸਮਾਗਮਾਂ ਦਾ ਹੋਇਆ ਸਮਾਪਨ

By

Published : May 4, 2021, 10:59 AM IST

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਅਤੇ ਦੁਨੀਆਂ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਜੀ ਦੇ ਜਨਮ ਅਸਥਾਨ ਗੁਰੂ ਕੇ ਮਹਿਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ ਸੀ ਜਿਨ੍ਹਾਂ ਦਾ ਸਮਾਪਨ ਹੋਇਆ। ਉੱਥੇ ਇਸ ਮੌਕੇ ’ਤੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਗਤ ਵੱਲੋਂ ਦੇਸ਼ ਦੇ ਕੋਨੇ ਕੋਨੇ ’ਚ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸਿੱਖ ਸੰਗਤਾਂ ’ਚ ਭਾਰੀ ਉਤਸ਼ਾਹ ਦੇਖਿਆ ਗਿਆ। ਉੱਥੇ ਗਿਆਨੀ ਜਗਤਾਰ ਸਿੰਘ ਵੱਲੋਂ ਵੀ ਸਮੂਹ ਸੰਗਤ ਦਾ ਧੰਨਵਾਦ ਕੀਤਾ।

ABOUT THE AUTHOR

...view details