ਪੰਜਾਬ

punjab

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਮ 'ਤੇ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

By

Published : Dec 31, 2021, 7:16 PM IST

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਪਹੁੰਚਣ 'ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਜਲੰਧਰ ਦੇ ਬੂਟਾ ਮੰਡੀ ਸਥਿਤ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਹੋਏ ਨਤਮਸਤਕ ਸੰਗਤਾਂ ਵੱਲੋਂ ਅਤੇ ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਇੱਥੇ ਫੁੱਲ ਗੁਲਦਸਤੇ ਦੇ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਹੀ ਉਨ੍ਹਾਂ ਨੂੰ ਸਿਰੋਪਾ ਪਾ ਕੇ ਵੀ ਇੱਥੇ ਸਨਮਾਨਿਤ ਕੀਤਾ ਗਿਆ। ਦੱਸ ਦੇਈਏ ਕਿ ਇੱਥੇ ਨਤਮਸਤਕ ਹੋਣ ਤੋਂ ਬਾਅਦ ਉਹ ਡੇਰਾ ਬੱਲਾ ਜਾ ਕੇ ਵੀ ਨਤਮਸਤਕ ਹੋਣਗੇ।

ABOUT THE AUTHOR

...view details