ਪੰਜਾਬ

punjab

ਤੇਲ ਦੀਆਂ ਵੱਧ ਕੀਮਤਾਂ ਨੂੰ ਲੈ ਕੇ ਕਾਂਗਰਸੀਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

By

Published : Jun 29, 2020, 8:10 PM IST

ਪਠਾਨਕੋਟ: ਕਾਂਗਰਸ ਵਰਕਰਾਂ ਤੇ ਆਗੂਆਂ ਵੱਲੋਂ ਪੰਜਾਬ ਭਰ 'ਚ ਪੈਟਰੋਲ ਅਤੇ ਡੀਜ਼ਲ ਦੇ ਵੱਧ ਰਹੀ ਕੀਮਤਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਕੜੀ 'ਚ ਹਲਕਾ ਭੋਆ ਦੇ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਸਣੇ ਕਾਂਗਰਸ ਵਰਕਰਾਂ ਤੇ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਰੋਸ ਪ੍ਰਗਟਾਉਂਦੇ ਹੋਏ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾਏ ਜਾ ਰਹੇ ਹਨ, ਇਸ ਲਈ ਅਸੀਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ। ਕੋਰੋਨਾ ਵਾਇਰਸ ਦੇ ਸੰਕਟ ਕਾਰਨ ਲੌਕਡਾਊਨ ਤੋਂ ਬਾਅਦ ਲੋਕ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੁਝ ਰਹੇ ਹਨ। ਇਸ ਤੋਂ ਬਾਅਦ ਮਹਿੰਗਾਈ ਤੇ ਤੇਲ ਦੀਆਂ ਵੱਧ ਕੀਮਤਾਂ ਨੇ ਆਮ ਲੋਕਾਂ ਦੀਆਂ ਜੇਬਾਂ 'ਤੇ ਵਾਧੂ ਭਾਰ ਪਾਇਆ ਹੈ।

ABOUT THE AUTHOR

...view details