ਪੰਜਾਬ

punjab

ਵਿੱਤ ਮੰਤਰੀ ਦਾ ਵਿਰੋਧ ਕਰ ਰਹੇ ਠੇਕਾ ਮੁਲਾਜ਼ਮਾਂ ਦੀ ਪੁਲਿਸ ਵਲੋਂ ਖਿੱਚ ਧੂਹ

By

Published : Dec 12, 2021, 9:28 PM IST

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ’ਚ ਪੱਕੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਵਿਰੋਧ ਦਾ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦਿਆਂ ਕਿਸੇ ਸਮਾਗਮ 'ਚ ਪਹੁੰਚੇ ਮਨਪ੍ਰੀਤ ਬਾਦਲ ਦਾ ਅੱਜ ਵੀ ਠੇਕਾ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਗਿਆ। ਇਸ ਵਿਰੋਧ ਦੌਰਾਨ ਪੁਲਿਸ ਵਲੋਂ ਠੇਕਾ ਮੁਲਾਜ਼ਮਾਂ ਨਾਲ ਜਿਥੇ ਖਿੱਚ ਧੂਹ ਕੀਤੀ ਗਈ,ਉਥੇ ਹੀ ਉਨ੍ਹਾਂ ਨੂੰ ਹਿਰਾਸਤ 'ਚ ਵੀ ਲਿਆ ਗਿਆ। ਦੱਸ ਦਈਏ ਕਿ ਬੀਤੇ ਦਿਨੀਂ ਵੀ ਠੇਕਾ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਦਾ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਵਿਰੋਧ ਕਰਦੇ ਰਹਿਣਗੇ।

ABOUT THE AUTHOR

...view details