ਪੰਜਾਬ

punjab

ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸਨਰਜ਼ ਸਾਂਝਾ ਫਰੰਟ ਵੱਲੋਂ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ

By

Published : Oct 1, 2020, 3:46 PM IST

ਮਾਨਸਾ: ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਦੀ ਭੁੱਖ ਹੜਤਾਲ 30 ਸਤੰਬਰ ਨੂੰ ਖ਼ਤਮ ਹੋ ਗਈ ਹੈ ਅਤੇ ਹੁਣ ਆਪਣੀ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ 19 ਅਕਤੂਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਮੁਲਾਜ਼ਮ ਲੰਮੇ ਸਮੇਂ ਤੋਂ ਭੁੱਖ ਹੜਤਾਲ ਤੇ ਬੈਠੇ ਸਨ। ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ। ਮੁਲਾਜ਼ਮਾਂ ਵੱਲੋਂ ਨਵ ਨਿਯੁਕਤ ਮੁਲਾਜ਼ਮਾਂ ਨੂੰ ਕੇਂਦਰੀ ਤਨਖਾਹ ਸਕੇਲ ਨਾਲ ਜੋੜਨ ਅਤੇ ਸਾਰੇ ਵਿਭਾਗਾਂ ਵਿੱਚ 3 ਲੱਖ ਦੇ ਲੱਗਭਗ ਅਸਾਮੀਆਂ 'ਤੇ ਰੈਗੂਲਰ ਸਕੇਲ 'ਚ ਭਰਤੀ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ABOUT THE AUTHOR

...view details