ਪੰਜਾਬ

punjab

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਵ ’ਤੇ ਪਿੰਡ ਭਗੜਾਣਾ ਵਿਖੇ ਸਜਾਇਆ ਨਗਰ ਕੀਰਤਨ

By

Published : Feb 28, 2021, 1:08 PM IST

ਸ੍ਰੀ ਫਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਭਰ ਵਿੱਚ ਜਗ੍ਹਾ-ਜਗ੍ਹਾ ਨਗਰ ਕੀਰਤਨ ਸਜਾਏ ਗਏ। ਇਸ ਲੜੀ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਭਗੜਾਣਾ ਦੇ ਗੁਰਦੁਆਰਾ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਗੁਰਦੁਆਰਾ ਸ੍ਰੀ ਰਵਿਦਾਸ ਜੀ ਤੋਂ ਸ਼ੁਰੂ ਹੋਕੇ ਗੁਰਦੁਆਰਾ ਭਾਈ ਮਦਨ ਸਿੰਘ ਕੋਟਾ ਸਿੰਘ, ਗੁਰਦੁਆਰਾ ਸ਼੍ਰੀ ਪਾਤਸ਼ਾਹੀ ਨੌਵੀਂ ਭਗੜਾਣਾ , ਝਾਮਪੁਰ , ਬਰਾਸ , ਤਿੰਬਰਪੁਰ , ਸਿੰਧੜਾਂ , ਬਡਾਲੀ ਮਾਈ ਦੀ ਹੁੰਦੇ ਹੋਏ ਫੇਰ ਪਿੰਡ ਭਗੜਾਣਾ ਵਿੱਚ ਸੰਪੰਨ ਹੋਇਆ।

ABOUT THE AUTHOR

...view details