ਪੰਜਾਬ

punjab

ਮਾਘੀ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਸੰਗਤ

By

Published : Jan 14, 2021, 1:17 PM IST

ਅੰਮ੍ਰਿਤਸਰ: ਦੇਸ਼ ਭਰ 'ਚ ਮਾਘੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ। ਇਸ ਮੌਕੇ ਸੰਗਤ ਨੇ ਇਸ਼ਨਾਨ ਕੀਤਾ ਤੇ ਗੁਰੂ ਘਰ ਨਤਮਸਤਕ ਹੋ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮਾਘੀ ਦੇ ਨਾਲ ਸੰਗਰਾਂਦ ਵੀ ਹੈ। ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ 'ਚ ਮਨਾਇਆ ਜਾਂਦਾ ਹੈ। ਇਸ ਮੌਕੇ ਕਿਸਾਨਾਂ ਦਾ ਸਮਰਥਨ ਕਰਦਿਆਂ ਸੰਗਤ ਨੇ ਕੇਂਦਰ ਸਰਕਾਰ ਕੋਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਸੰਗਤ ਵੱਲੋਂ ਕਿਸਾਨਾਂ ਦੀ ਜਿੱਤ ਦੀ ਅਰਦਾਸ ਕੀਤੀ ਗਈ।

ABOUT THE AUTHOR

...view details