ਪੰਜਾਬ

punjab

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਵੱਡਾ ਚੋਰ ਗਿਰੋਹ ਬੇਨਕਾਬ

By

Published : Jul 18, 2021, 2:02 PM IST

ਸੂਬੇ ਵਿੱਚ ਲਗਾਤਾਰ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਵਿੱਚ ਪੁਲਿਸ ਨੇ ਇੱਕ ਵੱਡੇ ਚੋਰ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 2 ਮੁਲਜ਼ਮਾਂ ਨੂੰ ਚੋਰੀ ਦੇ 10 ਮੋਟਰਸਾਇਕਲਾਂ ਤੇ ਇੱਕ ਐਕਟਿਵਾ ਸਮੇਤ ਕਾਬੂ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਮੋਟਰਸਾਇਕਲ ਚੋਰੀ ਕਰਦੇ ਸਨ ਤੇ ਉਨ੍ਹਾਂ ਤੇ ਜਾਅਲੀ ਆਰਸੀ ਲਗਾ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਸਨ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤਾਂ ਵਿੱਚ ਪੇਸ਼ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ।

ABOUT THE AUTHOR

...view details