ਪੰਜਾਬ

punjab

ਝੋਨੇ ਦੀ ਖ੍ਰੀਦ ਦੇ ਮਸਲੇ ਨੂੰ ਲੈਕੇ ਕਿਸਾਨਾਂ ਨੇ ਬਰਿੰਦਰਮੀਤ ਸਿੰਘ ਪਾਹੜਾ ਦੀ ਕੋਠੀ ਦਾ ਕੀਤਾ ਘਿਰਾਓ

By

Published : Oct 5, 2021, 1:19 PM IST

ਗੁਰਦਾਸਪੁਰ: ਝੋਨੇ ਦੀ ਖ੍ਰੀਦ ਸਰਕਾਰ ਵੱਲੋਂ ਦੇਰੀ ਨਾਲ ਸ਼ੁਰੂ ਕਰਨ ਦੇ ਫੈਸਲੇ ਕਰਕੇ ਕਿਸਾਨਾਂ ਵੱਲੋਂ ਵਿਧਾਇਕ ਮੰਤਰੀਆਂ ਦੀਆਂ ਕੋਠਿਆਂ ਦਾ ਘਿਰਾਓ ਕੀਤਾ ਗਿਆ। ਜਿਸਦੇ ਤਹਿਤ ਕਿਸਾਨਾਂ ਵੱਲੋਂ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਕੋਠੀ ਦਾ ਘਿਰਾਓ ਕੀਤਾ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਝੋਨੇ ਦੀ ਸਰਕਾਰੀ ਖਰੀਦ ਵਿੱਚ ਦੇਰੀ ਕੀਤੀ ਹੈ। ਕਿਉਂਕਿ ਦਾਣਾ ਮੰਡੀਆਂ ਦੇ ਵਿਚ ਝੋਨਾ ਪਹੁੰਚ ਚੁੱਕਾ ਹੈ, ਪਰ ਹੁਣ ਖਰੀਦ ਵਿਚ ਦੇਰੀ ਹੋਣ ਕਰਕੇ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਦੀ ਪੱਕੀ ਹੋਈ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਜਲਦ ਖ਼ਰੀਦ ਸ਼ੁਰੂ ਨਾ ਹੋਈ ਤਾਂ ਸੰਘਰਸ਼ ਤੇਜ ਕੀਤਾ ਜਵੇਗਾ।

ABOUT THE AUTHOR

...view details