ਸਰਕਾਰੀ ਅਧਿਆਪਕ ਯੂਨੀਅਨ ਨੇ ਲਾਇਆ ਪੰਜਾਬ ਸਰਕਾਰ ਵਿਰੁੱਧ ਧਰਨਾ
ਪਟਿਆਲਾ:ਸਰਕਾਰੀ ਅਧਿਆਪਕ ਯੂਨੀਅਨ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਧਰਨਾ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਸਰਕਾਰ ਵਿਰੁੱਧ ਸੰਘਰਸ਼ ਕਰਨ ਵਾਲੇ ਅਧਿਆਪਕ ਆਗੂਆਂ 'ਤੇ ਝੂਠੇ ਦੋਸ਼ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਜਾਂਚ ਦੀ ਗੱਲ ਕਹਿ ਕੇ ਸਰਕਾਰੀ ਅਧਿਆਪਕ ਯੂਨੀਅਨ ਦੇ ਆਗੂਆਂ ਉੱਤੇ ਝੂਠੇ ਦੋਸ਼ ਲਗਾ ਕੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕੀਤੇ ਜਾਣ, ਰਿਸੈਸ਼ਨ ਸਕੂਲਾਂ 'ਚ ਦਾਖਲੇ ਵਧਾਉਣ ਤੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਏ ਜਾਣ ਦੀ ਮੰਗ ਕੀਤੀ ਹੈ। ਅਧਿਆਪਕਾਂ ਵੱਲੋਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਪੰਜਾਬ ਨੂੰ ਰੋਸ ਪੱਤਰ ਭੇਜੇ ਗਏ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।