ਪੰਜਾਬ

punjab

'ਪਿੰਡਾਂ ’ਚ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ'

By

Published : May 26, 2021, 4:21 PM IST

ਤਰਨਤਾਰਨ: ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਜੁਆਇੰਟ ਸਕੱਤਰ ਗੁਰਦੇਵ ਸਿੰਘ ਲਾਖਣਾ ਵੱਲੋਂ ਮੀਟਿੰਗ ਕੀਤੀ ਗਈ। ਦੱਸ ਦਈਏ ਕਿ ਉਨ੍ਹਾਂ ਨੇ ਇਹ ਮੀਟਿੰਗ ਪਾਰਟੀ ਦੀਆਂ ਹਦਾਇਤਾਂ ਮੁਤਾਬਿਕ ਪਿੰਡਾਂ ਚ ਬੂਥ ਲੈਵਲ ਨੂੰ ਮਜ਼ਬੂਤ ਕਰਨ ਦੇ ਲਈ ਬੂਥ ਇੰਚਾਰਜ ਸੋਨੀ ਦੇ ਗ੍ਰਹਿ ਕਸਬਾ ਖਾਲੜਾ ਵਿਖੇ ਕੀਤੀ। ਇਸ ਦੌਰਾਨ ਗੁਰਦੇਵ ਸਿੰਘ ਲਾਖਣਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮੁਹਿੰਮ ਤਹਿਤ ਹਰ ਬੂਥ ’ਤੇ 11 ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ। ਜੋ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜੇਗੀ ਤਾਂ ਜੋ ਵਿਧਾਨਸਭਾ ਚੋਣਾਂ ਦੀ ਤਿਆਰੀਆਂ ਕੀਤੀਆਂ ਜਾਣ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦਾ ਹਰ ਇੱਕ ਵਿਅਕਤੀ ਕਾਂਗਰਸ ਅਤੇ ਅਕਾਲੀਆਂ ਤੋਂ ਦੁਖੀ ਹੈ, ਹੁਣ ਪੰਜਾਬ ਦੇ ਲੋਕ ਤੀਜੀ ਸਰਕਾਰ ਦੇਖਣਾ ਚਾਹੁੰਦੇ ਹਨ ਜਿਸ ਕਾਰਨ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਹੁੰਗਾਰਾ ਮਿਲ ਰਿਹਾ ਹੈ।

ABOUT THE AUTHOR

...view details