ਜਲੰਧਰ: ਗੁਰਾਇਆ ਵਿਖੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਪਾਵਰਕੌਮ ਕਰਮਚਾਰੀਆਂ ਵੱਲੋਂ ਮੋਦੀ ਸਰਕਾਰ ਅਰਥੀ ਫੂਕੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਜਨਰਲ ਸਕੱਤਰ ਸ਼ਿਵ ਕੁਮਾਰ ਤਿਵਾੜੀ ਨੇ ਕਿਹਾ ਕਿ ਮੋਦੀ ਸਰਕਾਰ ਇਸ ਵਾਰ ਮੁਲਾਜ਼ਮਾਂ ਵਿਰੋਧੀ ਕਾਲੇ ਕਾਨੂੰਨ ਪਾਸ ਕਰ ਰਹੀ ਹੈ। ਉਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰੇ ਪੰਜਾਬ ਦੇ ਬਿਜਲੀ ਮੁਲਾਜ਼ਮ ਇਲੈਕਟ੍ਰੀਸਿਟੀ ਇੰਪਲਾਈਜ਼ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਇਕ ਰੋਜ਼ਾ ਹੜਤਾਲ ਦੇ ਸਮਰਥਨ ਵਿੱਚ ਕਾਲੇ ਬਿੱਲੇ ਲਗਾ ਕੇ ਕੇਂਦਰੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ।