ਪੰਜਾਬ

punjab

ਭਾਰਤ ਦਾ ਪਹਿਲਾ ਅਜਿਹਾ ਪ੍ਰਧਾਨ ਮੰਤਰੀ, ਜੋ ਹੈ ਕਿਸਾਨ ਵਿਰੋਧੀ: ਬਲਵੰਤ ਸਿੰਘ ਬ੍ਰਾਹਮਕੇ

By

Published : Nov 9, 2020, 6:53 AM IST

Updated : Nov 9, 2020, 7:38 AM IST

ਮੋਗਾ: ਪਿੰਡ ਬ੍ਰਾਹਮਕੇ 'ਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਬੱਸ ਚਲਾਈ ਗਈ ਹੈ। ਇਹ ਬੱਸ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ 26-27 ਨੂੰ ਚਲੋਂ ਦਿੱਲੀ ਦੀ ਮੁਹਿੰਮ 'ਚ ਸ਼ਾਮਲ ਹੋਣ ਦੀ ਅਪੀਲ ਕਰੇਗੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਵੰਤ ਸਿੰਘ ਬ੍ਰਾਹਮਕੇ ਨੇ ਦੱਸਿਆ ਕਿ ਇਹ ਬੱਸ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਸੁਚੇਤ ਕਰੇਗੀ ਕਿ ਆਪਾਂ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਾ ਹੈ। ਮੋਦੀ ਸਰਕਾਰ 'ਤੇ ਨਿਸ਼ਾਨਾਂ ਵਿਨ੍ਹਦੇ ਹੋਏ ਬਲਵੰਤ ਸਿੰਘ ਬ੍ਰਾਹਮਕੇ ਨੇ ਕਿਹਾ ਕਿ ਇਹ ਭਾਰਤ ਦਾ ਪਹਿਲਾ ਅਜਿਹਾ ਪ੍ਰਧਾਨ ਮੰਤਰੀ ਹੈ ਜੋ ਕਿਸਾਨ ਵਿਰੋਧੀ ਹੈ। ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਖੇਤੀ ਆਰਡੀਨੈਂਸੀ ਦੇ ਵਿਰੋਧ 'ਚ 26-27 ਨਵੰਬਰ ਨੂੰ ਦਿੱਲੀ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਲਈ ਕਿਸਾਨ ਜਥੇਬੰਦੀਆਂ ਨੇ ਸੂਬੇ ਸਣੇ ਸਾਰੇ ਭਾਰਤ ਦੇ ਕਿਸਾਨਾਂ ਨੂੰ ਇਸ ਅੰਦੋਲਨ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
Last Updated : Nov 9, 2020, 7:38 AM IST

ABOUT THE AUTHOR

...view details