ਪੰਜਾਬ

punjab

'ਰਾਜਸਥਾਨ ਦੀ ਤਰ੍ਹਾਂ ਹਰ ਸੂਬਾ ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰੇ'

By

Published : Nov 1, 2020, 10:37 PM IST

ਮਾਨਸਾ: ਕਿਸਾਨ ਜਥੇਬੰਦੀਆਂ ਦਾ ਜਿੱਥੇ ਖੇਤੀ ਕਾਨੂੰਨਾਂ ਨੂੰ ਲੈ ਕੇ ਮਾਨਸਾ ਪਲੇਟਫਾਰਮ 'ਤੇ ਧਰਨਾ 32ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿਥੇ ਪਹਿਲਾਂ ਕਿਸਾਨ ਅੰਦੋਲਨ ਸਦਕਾ ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕੀਤੇ ਹਨ, ਉਥੇ ਹੁਣ ਰਾਜਸਥਾਨ ਸਰਕਾਰ ਨੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬਿੱਲ ਪੇਸ਼ ਕਰਕੇ ਕਿਸਾਨਾਂ ਦੇ ਹਿੱਤਾਂ ਪੱਖੀ ਹੋਣ ਦੀ ਗੱਲ ਕਹੀ ਹੈ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਕਰਨ 'ਤੇ ਰਾਜਸਥਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸੂਬੇ ਨੂੰ ਕਾਲੇ ਕਾਨੂੰਨਾਂ ਵਿਰੁੱਧ ਬਿੱਲ ਪਾਸ ਕਰਨੇ ਚਾਹੀਦੇ ਹਨ, ਕਿਉਂਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਕੇਂਦਰ ਸਰਕਾਰ ਨੂੰ ਕਾਨੂੰਨ ਰੱਦ ਕਰਨੇ ਹੀ ਪੈਣਗੇ।

ABOUT THE AUTHOR

...view details