ਪੰਜਾਬ

punjab

ਰੇਲ ਗੱਡੀ ਹੇਠਾਂ ਆਉਣ ਨਾਲ ਬਜ਼ੁਰਗ ਮਹਿਲਾ ਦੀ ਮੌਤ

By

Published : Mar 17, 2020, 7:33 PM IST

ਜਲੰਧਰ ਦੇ ਗੁਰੂ ਨਾਨਕਪੁਰਾ ਫਾਟਕ ਕੋਲ ਰੇਲਵੇ ਟਰੈਕ ਨੂੰ ਪਾਰ ਕਰਨ ਲੱਗੇ ਇੱਕ ਬਜ਼ੁਰਗ ਮਹਿਲਾ ਦੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮੌਕੇ 'ਤੇ ਪੁੱਜੀ ਜੀਆਰਪੀ ਥਾਣੇ ਦੀ ਪੁਲਿਸ ਦੇ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰੂ ਨਾਨਕਪੁਰਾ ਫਾਟਕ ਦੇ ਰੇਲਵੇ ਟਰੈਕ 'ਤੇ ਇੱਕ ਬਜ਼ੁਰਗ ਮਹਿਲਾ ਦੀ ਲਾਸ਼ ਮਿਲੀ ਹੈ। ਸਬ ਇੰਸਪੈਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਉੱਥੇ ਦੇ ਲੋਕਾਂ ਤੋਂ ਪੁੱਛ ਗਿੱਛ ਕੀਤੀ, ਤਾਂ ਪਤਾ ਲੱਗਿਆ ਕਿ ਮਹਿਲਾ ਰੇਲਵੇ ਲਾਈਨ ਕਰਾਸ ਕਰ ਰਹੀ ਸੀ ਕਿ ਰੇਲ ਗੱਡੀ ਦੀ ਚਪੇਟ ਵਿੱਚ ਆ ਗਈ ਅਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ।

ABOUT THE AUTHOR

...view details