ਪੰਜਾਬ

punjab

ਗੁਰਦਾਸਪੁਰ :ਕੋਰੋਨਾ ਵੈਕਸੀਨ ਲਵਾਉਣ ਲਈ ਲੋਕਾਂ ਨੂੰ ਹੋਣਾ ਪੈ ਰਿਹਾ ਖਜ਼ਲ ਖੁਆਰ

By

Published : Jun 11, 2021, 3:49 PM IST

ਗੁਰਦਾਸਪੁਰ : ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਦੂਜੇ ਪਾਸੇ ਗੁਰਦਾਸਪੁਰ ਦੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਵੈਕਸੀਨ ਲਗਵਾਉਣ ਪੁੱਜੇ ਲੋਕਾਂ ਨੂੰ ਖਜ਼ਲ ਖੁਆਰ ਹੋਣਾ ਪੈ ਰਿਹਾ ਹੈ। ਇਥੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਤੇ 18 ਤੋਂ 45 ਸਾਲ ਤੱਕ ਦੀ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਨਹੀਂ ਲਗਾਈ ਜਾ ਰਹੀ ਹੈ। ਲੋਕਾਂ ਨੇ ਕਿਹਾ ਕਿ ਰਜਿਸਟ੍ਰੇਸ਼ਨ ਕਰਵਾਏ ਜਾਣ ਦੇ ਬਾਵਜੂਦ ਤੇ ਕੁੱਝ ਲੋਕਾਂ ਨੂੰ ਪਹਿਲੀ ਡੋਜ਼ ਲੱਗ ਗਈ ਹੈ, ਪਰ ਉਨ੍ਹਾਂ ਨੂੰ ਦੂਜੀ ਡੋਜ਼ ਨਹੀਂ ਲਗਾਈ ਹੈ। ਉਥੇ ਹੀ ਕੁੱਝ ਲੋਕਾਂ ਨੇ ਕੋਵੀਸ਼ੀਲਡ ਟੀਕੇ ਦੀ ਮੰਗ ਕੀਤੀ ਹੈ। ਉਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਕੋਵੀਸ਼ੀਲਡ ਟੀਕੇ ਦੀ ਪਿੱਛੋ ਹੀ ਘੱਟ ਸਪਲਾਈ ਹੋ ਰਹੀ ਹੈ ਤੇ ਉਹ ਸਰਕਾਰੀ ਨਿਯਮਾਂ ਮੁਤਾਬਕ ਹੀ ਟੀਕਾਕਰਨ ਕਰ ਰਹੇ ਹਨ।

ABOUT THE AUTHOR

...view details