ਪੰਜਾਬ

punjab

ਜਲੰਧਰ 'ਚ ਨਿੱਜੀ ਸਕੂਲ ਦੇ ਚੌਕੀਦਾਰ ਦੀ ਸ਼ੱਕੀ ਹਾਲਤਾਂ 'ਚ ਮੌਤ

By

Published : Apr 19, 2021, 4:47 PM IST

ਜਲੰਧਰ: ਜਲੰਧਰ ਦੇ ਇੱਕ ਨਿੱਜੀ ਸਕੂਲ ਦੇ ਚੌਂਕੀਦਾਰ ਦੀ ਡਿਊਟੀ ਦੌਰਾਨ ਸ਼ੱਕੀ ਹਾਲਤਾਂ 'ਚ ਮੌਤ ਹੋ ਗਈ। ਇਸ ਸਬੰਧੀ ਸਕੂਲ ਪ੍ਰਬੰਧਕਾਂ ਨੂੰ ਡਿਊਟੀ ਬਦਲੀ ਸਮੇਂ ਆਏ ਦੂਸਰੇ ਚੌਂਕੀਦਾਰ ਵਲੋਂ ਦਿੱਤੀ ਗਈ। ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਲੋਂ ਮ੍ਰਿਤਕ ਦੇ ਪਰਿਵਾਰ ਅਤੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਿਸ ਦਾ ਕਹਿਣਾ ਕਿ ਪਰਿਵਾਰ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details