ਪੰਜਾਬ

punjab

ਸੱਤ ਦਸੰਬਰ ਤੋਂ ਮੁਕੰਮਲ ਹੜਤਾਲ 'ਤੇ ਜਾਣਗੇ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ

By

Published : Dec 5, 2021, 7:05 PM IST

ਜਲੰਧਰ : ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ (PUNBUS and PRTC employees) ਵੱਲੋਂ ਜਲੰਧਰ ਦੇ ਬੱਸ ਸਟੈਂਡ 'ਚ ਪ੍ਰੈੱਸ ਕਾਨਫਰੰਸ (Press conference at Jalandhar bus stand) ਕੀਤੀ ਗਈ। ਜਿਸ 'ਚ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਕਿ ਸੱਤ ਦਸੰਬਰ ਤੋਂ ਪੰਜਾਬ ਦੇ ਸਭ ਡਿਪੂਆਂ 'ਤੇ ਮੁਕੰਮਲ ਹੜਤਾਲ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਕਈ ਵਾਰ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਸਰਕਾਰ ਨਾਲ ਮੀਟਿੰਗਾਂ (Held meetings with the government) ਕਰ ਚੁੱਕੇ ਹਨ ਪਰ ਉਨ੍ਹਾਂ ਦੀ ਮੰਗਾਂ ਵੱਲ ਸਰਕਾਰ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਦੋ ਘੰਟੇ ਦੀ ਹੜਤਾਲ ਕੀਤੀ ਸੀ ਪਰ ਮੁਲਾਜ਼ਮਾਂ 'ਤੇ ਪਰਚੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ ਅਤੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਹ ਵੱਡਾ ਸੰਘਰਸ਼ ਉਲੀਕਣਗੇ ਅਤੇ ਚੋਣਾਂ 'ਚ ਸਰਕਾਰ ਨੂੰ ਇਸਦੇ ਨਤੀਜ਼ੇ ਭੁਗਤਣੇ ਪੈਣਗੇ।

ABOUT THE AUTHOR

...view details