ਪੰਜਾਬ

punjab

ਆੜਤੀਆਂ ਤੇ ਕਾਰੋਬਾਰੀਆਂ 'ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ, ਭਾਜਪਾ ਵੱਲੋਂ ਬਦਲੇ ਦੀ ਭਾਵਨਾ: ਵਿਜੇ ਇੰਦਰ ਸਿੰਗਲਾ

By

Published : Dec 20, 2020, 12:58 PM IST

ਫਿਰੋਜ਼ਪੁਰ: ਜ਼ੀਰਾ ਦੇ ਕਸਬਾ ਮੱਖੂ 'ਚ ਰਹਿਣ ਵਾਲੇ ਟਿਊਬਵੈੱਲ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਤੇ ਆੜ੍ਹਤੀ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਦੇ ਘਰ ਇਨਕਮ ਟੈਕਸ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਵਿਭਾਗ ਵੱਲੋਂ ਵੱਡੀ ਗਿਣਤੀ 'ਚ ਸੀਆਰਪੀਐਫ ਦੇ ਜਵਾਨਾਂ ਨੂੰ ਵੀ ਨਾਲ ਲਿਆਂਦਾ ਗਿਆ ਸੀ। ਇਸ ਮੌਕੇ ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਮੌਕੇ 'ਤੇ ਪੁੱਜੇ। ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਵਿਜੇ ਇੰਦਰ ਸਿੰਗਲਾ ਨੇ ਇਸ ਨੂੰ ਕੋਝੀ ਰਾਜਨੀਤੀ ਦੱਸਿਆ। ਸਿੰਗਲਾ ਨੇ ਇਨਕਮ ਟੈਕਸ ਵਿਭਾਗ ਵੱਲੋਂ ਅਚਾਨਕ ਕੀਤੀ ਗਈ ਛਾਪੇਮਾਰੀ ਨੂੰ ਭਾਜਪਾ ਵੱਲੋਂ ਬਦਲੇ ਦੀ ਭਾਵਨਾ ਨਾਲ ਕੀਤੀ ਕਾਰਵਾਈ ਦੱਸਿਆ।

ABOUT THE AUTHOR

...view details