ਪੰਜਾਬ

punjab

ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਭਰੇ ਨਾਮਜ਼ਦਗੀ ਕਾਗਜ

By

Published : Jan 31, 2022, 9:24 PM IST

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਹੀ ਸਾਰੀ ਸਿਆਸੀ ਪਾਰਟੀਆਂ ਦੇ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਉਥੇ ਹੀ ਮਜੀਠਾ ਹਲਕੇ ਦੇ ਵਿੱਚ ਵੀ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਜੋ ਕਿ ਆਮ ਆਦਮੀ ਦੇ ਉਮੀਦਵਾਰ ਹਨ, ਉਨ੍ਹਾਂ ਵੱਲੋਂ ਵੀ ਨਾਮਜ਼ਦਗੀ ਪੱਤਰ ਭਰੇ ਗਏ। ਉਥੇ ਹੀ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਦੇ ਨਾਲ ਸੈਂਕੜਾ ਵਰਕਰ ਮੌਜੂਦ ਰਹੇ ਅਤੇ ਲਾਲੀ ਮਜੀਠੀਆ ਵੱਲੋਂ ਆਪਣੀ ਜਿੱਤ ਦਾ ਦਾਅਵਾ ਵੀ ਕੀਤਾ ਗਿਆ। ਪੰਜਾਬ ਵਿੱਚ ਹੋ ਰਹੀ 2022 ਦੀਆਂ ਚੋਣਾਂ ਨੂੰ ਲੈ ਕੇ ਹੁਣ ਸਿਆਸੀ ਅਖਾੜਾ ਲਗਾਤਾਰ ਹੀ ਭਖਦਾ ਜਾ ਰਿਹਾ ਹੈ। ਉੱਥੇ ਹੀ ਗੱਲ ਕੀਤੀ ਜਾਵੇ ਸਾਰੀ ਸਿਆਸੀ ਪਾਰਟੀਆਂ ਦੀ ਤਾਂ ਹੁਣ ਨਾਮਜ਼ਦਗੀ ਪੱਤਰਾਂ ਨੂੰ ਸਿਰਫ ਦੋ ਦਿਨ ਦਾ ਸਮਾਂ ਹੀ ਰਹਿ ਗਿਆ ਹੈ ਅਤੇ ਅੱਜ ਅੰਮ੍ਰਿਤਸਰ ਦੇ ਨੇੜਲੇ ਪਿੰਡਾਂ ਦੇ ਅਤੇ ਖਾਸ ਤੌਰ ਤੇ ਮਜੀਠਾ ਹਲਕੇ ਦੇ ਵਿੱਚ ਸਾਰੇ ਉਮੀਦਵਾਰਾਂ ਵੱਲੋਂ ਅੱਜ ਨਾਮਜ਼ਦਗੀ ਪੱਤਰ ਭਰੇ ਗਏ।

ABOUT THE AUTHOR

...view details