ਪੰਜਾਬ

punjab

ਪੰਜਾਬ ਪੈਨਸ਼ਨਰਜ਼ ਫਰੰਟ ਵਲੋਂ ਤਹਿਸੀਲ ਅਜਨਾਲਾ ਕਮੇਟੀ ਦਾ ਕੀਤਾ ਗਠਨ

By

Published : May 31, 2021, 7:10 PM IST

ਅੰਮ੍ਰਿਤਸਰ: ਆਪਣੀਆਂ ਹੱਕੀ ਮੰਗਾਂ ਦੀ ਅਵਾਜ਼ ਨੂੰ ਬੁਲੰਦ ਕਰਨ ਅਤੇ ਭਾਈਚਾਰੇ ਨੂੰ ਵਧਾਉਣ ਦੇ ਉਦੇਸ਼ ਨਾਲ ਅਜਨਾਲਾ 'ਚ ਪੰਜਾਬ ਪੈਨਸ਼ਨਰਜ਼ ਫਰੰਟ ਵਲੋਂ ਵਿਸ਼ੇਸ਼ ਬੈਠਕ ਕੀਤੀ ਗਈ। ਜਿਸ 'ਚ ਅਜਨਾਲਾ ਤਹਿਸੀਲ ਦੀ 12 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪੈਨਸ਼ਨਰਜ਼ ਫਰੰਟ ਦੇ ਅਹੁਦੇਦਾਰਾਂ ਦਾ ਕਹਿਣਾ ਕਿ ਸੂਬਾ ਸਰਕਾਰ ਵਲੋਂ ਲੰਬੇ ਸਮੇਂ ਤੋਂ ਉਨ੍ਹਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਹੱਕਾਂ ਪ੍ਰਤੀ ਅਵਾਜ਼ ਬੁਲੰਦ ਕਰਨ ਲਈ ਉਨ੍ਹਾਂ ਵਲੋਂ ਨਵੇਂ ਅਹੁਦੇਦਾਰ ਆਪਣੇ ਨਾਲ ਜੋੜੇ ਜਾ ਰਹੇ ਹਨ।

ABOUT THE AUTHOR

...view details