ਪੰਜਾਬ

punjab

ਬੇਰੁਜ਼ਗਾਰਾਂ ਨੇ ਮੀਟਿੰਗ ਮੁਲਤਵੀ ਕਰਨ ਨੂੰ ਲੈਕੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

By

Published : May 9, 2021, 7:28 PM IST

ਮਾਨਸਾ: ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਬੁਢਲਾਡਾ ਦੀ ਪੁਰਾਣੀ ਕਚਹਿਰੀ ਦੇ ਬਾਹਰ ਸਰਕਾਰ ਵਲੋਂ ਭੇਜੀਆਂ ਪੈਨਲ ਮੀਟਿੰਗ ਦੀਆਂ ਕਾਪੀਆਂ ਸਾੜ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਮੰਗਾਂ ਨੂੰ ਲੈਕੇ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਪੱਕਾ ਧਰਨਾ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਮੁਲਾਕਾਤ ਦਾ ਸੱਦਾ ਦਿੱਤਾ ਸੀ, ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਲਾਰਾ ਹੀ ਲਗਾਇਆ ਗਿਆ। ਉਨ੍ਹਾਂ ਦਾ ਕਹਿਣਾ ਕਿ ਜੇਕਰ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪਟਿਆਲਾ 'ਚ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।

ABOUT THE AUTHOR

...view details