ਪੰਜਾਬ

punjab

ਤਨਖਾਹਾਂ 'ਚ ਹੋਈ ਕਟੌਤੀ ਦੇ ਰੋਸ ਵਜੋਂ ਵਿਰਾਸਤ-ਏ-ਖਾਲਸਾ ਦੇ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ

By

Published : Nov 14, 2020, 10:46 AM IST

ਸ੍ਰੀ ਅਨੰਦਪੁਰ ਸਾਹਿਬ: ਤਨਖਾਹ ਦੀ ਕਟੌਤੀ ਨੂੰ ਲੈ ਕੇ ਵਿਰਾਸਤ-ਏ-ਖਾਲਸਾ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਕੰਪਨੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਨੇ ਕਿਹਾ ਕਿ ਲੌਕਡਾਉਨ ਲੱਗਣ ਤੋਂ ਪਹਿਲਾਂ ਵਿਰਾਸਤ-ਏ-ਖਾਲਸਾ ਦਾ ਠੇਕਾ ਦੂਜੀ ਕਪੰਨੀ ਕੋਲ ਸੀ। ਲੌਕਡਾਊਨ ਤੋਂ ਬਾਅਦ ਇਸ ਦਾ ਠੇਕਾ ਨਵੀਂ ਕੰਪਨੀ ਨੂੰ ਮਿਲ ਗਿਆ ਹੈ। ਜਿਸ ਨੇ ਉਨ੍ਹਾਂ ਦੀ ਤਨਖਾਹ ਵਿੱਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਵਿਰਾਸਤ-ਏ-ਖਾਲਸਾ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ ਅਤੇ ਤਕਰੀਬਨ 25-26 ਹਜ਼ਾਰ ਤੱਕ ਦੀ ਤਨਖ਼ਾਹ ਲੈ ਰਹੇ ਸਨ। ਨਵੇਂ ਠੇਕੇ ਦੀ ਕਪੰਨੀ ਨੇ ਉਨ੍ਹਾਂ ਦੀ ਤਨਖਾਹ ਨੂੰ 15 ਹਜ਼ਾਰ ਕਰ ਦਿੱਤਾ ਹੈ ਜਿਸ ਦੇ ਰੋਸ ਵਜੋਂ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਸਾਰਾ ਮਾਮਲਾ ਉਨ੍ਹਾਂ ਆਪਣੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਹੈ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਨੂੰ ਪਹਿਲਾਂ ਵਾਂਗ ਕੀਤਾ ਜਾਵੇ ਨਹੀਂ ਤਾਂ ਉਹ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਨਗੇ।

ABOUT THE AUTHOR

...view details