ਪੰਜਾਬ

punjab

ਦਰਬਾਰ ਸਾਹਿਬ ਜਾ ਰਹੇ ਕਿਸਾਨਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸੁਆਗਤ

By

Published : Dec 13, 2021, 12:50 PM IST

ਜਲੰਧਰ: ਕਿਸਾਨ ਅੰਦੋਲਨ ਫਤਿਹ ਕਰਨ ਤੋਂ ਬਾਅਦ ਪੂਰੇ ਪੰਜਾਬ ਦੇ ਕਿਸਾਨ ਪਿਛਲੇ ਦਿਨੀਂ ਆਪਣੇ ਆਪਣੇ ਘਰਾਂ ਨੂੰ ਪਹੁੰਚ ਗਏ ਸਨ। ਕਿਸਾਨੀ ਸੰਘਰਸ਼ ਦੀ ਜਿੱਤ ਦੀ ਖੁਸ਼ੀ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ ਜਾਣਾ ਹੈ। ਇਸੇ ਦੇ ਚੱਲਦੇ ਵੱਡੀ ਗਿਣਤੀ ਵਿੱਚ ਕਿਸਾਨ ਅੰਮ੍ਰਿਤਸਰ ਲਈ ਰਵਾਨਾ ਹੋ ਰਹੇ ਹਨ। ਜਲੰਧਰ ਦੇ ਪੀਏਪੀ ਚੌਕ ਵਿਖੇ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਬਲਬੀਰ ਸਿੰਘ ਰਾਜੇਵਾਲ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਲੰਗਰ ਛਕਾ ਕੇ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਰਖਵਾਏ ਗਏ ਅਖੰਡ ਪਾਠ ਸਾਹਿਬ ਦਾ ਭੋਗ ਪੈਣਾ ਹੈ ਜਿਸ ਵਿੱਚ ਹਿੱਸਾ ਲੈਣ ਲਈ ਕਿਸਾਨ ਆਗੂ ਅਤੇ ਕਿਸਾਨ ਦਰਬਾਰ ਸਾਹਿਬ ਪਹੁੰਚ ਰਹੇ ਹਨ।

ABOUT THE AUTHOR

...view details