ਪੰਜਾਬ

punjab

ਯੂਥ ਅਕਾਲੀ ਦਲ ਕੈਪਟਨ ਸਰਕਾਰ ਦੀ ਹਰ ਲੋਕ ਮਾਰੂ ਨੀਤੀ ਨੂੰ ਘਰ-ਘਰ ਤੱਕ ਲੈ ਕੇ ਜਾਵੇਗਾ

By

Published : Feb 22, 2020, 12:03 AM IST

ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਯੂਥ ਅਕਾਲੀ ਦਲ ਮਾਲਵਾ ਜੋਨ ਦੀ ਹਲਕਾ ਅਮਲੋਹ ਦੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਹੋਰਨਾਂ ਜ਼ਿਲ੍ਹਿਆਂ ਦੇ ਯੂਥ ਅਕਾਲੀ ਦਲ ਦੇ ਲੀਡਰ ਵੀ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੂ ਖੰਨਾ ਨੇ ਕਿਹਾ ਕਿ ਉਹ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਤਾਂ ਜੋ ਲੋਕ ਸੁਚੇਤ ਹੋ ਸਕਣ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਸੂਬੇ ਵਿੱਚ ਤਿੰਨ ਸਾਲ ਪੂਰੇ ਹੋ ਜਾਣ ਮਗਰੋਂ ਵੀ ਸੂਬੇ ਦੀ ਸਮੱਸਿਆਵਾਂ ਦਾ ਨਿਪਟਾਰਾ ਨਹੀਂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ਦੇ ਕੀਤੇ ਕਾਰਜਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਇਸ ਲਈ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਦੇ ਵਿਰੁੱਧ, ਰੋਸ ਪ੍ਰਦਰਸ਼ਨ ਤੇ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਦੱਸਿਆ ਕਿ ਇਹ ਰੋਸ ਰੈਲੀਆਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਕੀਤੀ ਜਾਵੇਗੀ।

ABOUT THE AUTHOR

...view details