ਪੰਜਾਬ

punjab

ਜਥੇਬੰਦੀਆਂ ਅਤੇ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਤੇ ਇਕਬਾਲ ਸਿੰਘ ਲਾਲਪੁਰਾ ਦੇ ਪੁਤਲੇ ਫੂਕੇ

By

Published : Dec 27, 2020, 4:36 PM IST

ਰੂਪਨਗਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਐਤਵਾਰ ਵੱਖ-ਵੱਖ ਜਥੇਬੰਦੀਆਂ ਅਤੇ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਭਰਤਗੜ੍ਹ ਸਰਸਾ ਨੰਗਲ ਖੇਤਰ ਦੇ ਨੌਜਵਾਨਾਂ ਨੇ ਇਤਿਹਾਸਕ ਧਰਤੀ ਸਰਸਾ ਨੰਗਲ ਤੋਂ ਸ਼ੁਰੂ ਕਰਕੇ ਇੱਕ ਰੈਲੀ ਕੀਤੀ। ਰੈਲੀ ਦੌਰਾਨ ਨੌਜਵਾਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜਿਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਭਾਜਪਾ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਸਮੇਤ ਪੁਤਲੇ ਵੀ ਫੂਕੇ। ਕਿਸਾਨ ਆਗੂਆਂ ਨੇ ਕਿਹਾ ਕਿ ਇਕਬਾਲ ਸਿੰਘ ਲਾਲਪੁਰਾ ਪੰਜਾਬ ਹਿਤੈਸ਼ੀ ਨਾ ਹੋ ਕੇ ਭਾਜਪਾ ਦੇ ਪਿੱਠਲੱਗੂ ਬਣ ਕੇ ਪੰਜਾਬ ਦੇ ਕਿਸਾਨਾਂ ਦੇ ਨਾਲ ਧ੍ਰੋਹ ਕਮਾ ਰਿਹਾ ਹੈ, ਜਿਸ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕੇਂਦਰ ਨੂੰ ਖੇਤੀ ਕਾਨੂੰਨ ਛੇਤੀ ਰੱਦ ਕਰਨ ਲਈ ਕਿਹਾ।

ABOUT THE AUTHOR

...view details