ਪੰਜਾਬ

punjab

ਆਪ ਦੇ ਆਗੂਆਂ ਨੇ ਕੱਢੀ ਪੰਜਾਬ ਬਚਾਓ ਜਾਗਰੂਕਤਾ ਰੈਲੀ

By

Published : Nov 21, 2020, 4:06 PM IST

ਤਰਨ ਤਾਰਨ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਨੇ ਪੰਜਾਬ ਬਚਾਓ ਜਾਗਰੂਕਤਾ ਰੈਲੀ ਕੱਢੀ। ਇਸ ਰੈਲੀ ਵਿੱਚ ਆਪ ਆਗੂਆਂ ਅਤੇ ਵੱਡੀ ਗਿਣਤੀ 'ਚ ਵਲੰਟੀਅਰਾ ਨੇ ਹਿੱਸਾ ਲਿਆ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਕੇਂਦਰ ਵਿੱਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਅਤੇ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਮਿਲ ਕੇ ਪਹਿਲਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪਾਸ ਕਰਵਾਇਆ ਹਨ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਲਈ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਾ ਡਰਾਮਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਫਸਲਾਂ ਦੇ ਮੁੱਲ ਵਿੱਚ ਵਾਧਾ ਕਰੇ ਅਤੇ ਕਿਸਾਨੀ ਦੀ ਹਰ ਜਾਇਜ਼ ਮੰਗਾਂ ਨੂੰ ਮੰਨਿਆ ਜਾਵੇ। ਆਪ ਆਗੂਆ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਵਾਲੇ ਕਾਨੂੰਨਾਂ ਨੂੰ ਵਾਪਸ ਲਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਾਗਰੂਕਤਾ ਰੈਲੀ ਦੌਰਾਨ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕਿਸਾਨਾਂ ਦੇ ਹੱਕਾਂ ਦੀ ਰਖਵਾਲੀ ਕਰਨ ਦਾ ਹੋਕਾ ਦਿੱਤਾ ਹੈ।

ABOUT THE AUTHOR

...view details