ਪੰਜਾਬ

punjab

ਝੋਨੇ ਦੀ ਖਰੀਦ ਤੋਂ ਪਹਿਲਾਂ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਦਾ ਦਾਅਵਾ,ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

By

Published : Sep 30, 2022, 5:02 PM IST

ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਹੋਣ ਜਾ ਰਹੀ ਹੈ ਇਸ ਬਾਬਤ ਰੋਪੜ ਦੀ ਦਾਣਾ ਮੰਡੀ ਦੇ ਵਿੱਚ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਪੁਖਤਾ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ (Deputy Commissioner) ਰੂਪਨਗਰ ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਾਣਾ ਮੰਡੀ ਵਿੱਚ ਸੁਕੀ ਹੋਈ ਫਸਲੀ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਖੱਜਲ ਖੁਆਰੀ ਤੋਂ ਨਾ ਹੋਵੇ। ਡਿਪਟੀ ਕਮਿਸ਼ਨਰ ਵੱਲੋਂ ਅਪੀਲ ਕੀਤੀ ਗਈ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ (Do not set the stubble on fire) ਅਤੇ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ (Maintenance of stubble) ਲਈ ਜਿੰਨਾ ਮਸ਼ੀਨਾਂ ਦੀ ਜ਼ਰੂਰਤ ਹੈ ਉਸ ਬਾਬਤ ਜਾਣੂ ਕਰਵਾਉਣ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਆਪਣੇ ਜ਼ਿਲ੍ਹੇ ਅਤੇ ਸ਼ਹਿਰ ਨੂੰ ਸਾਫ਼ ਰੱਖਣ ਲਈ ਕਿਸਾਨਾਂ ਨੂੰ ਸਾਡਾ ਸਾਥ ਦੇਣਾ ਚਾਹੀਦਾ ਹੈ।

ABOUT THE AUTHOR

...view details