ਪੰਜਾਬ

punjab

ਕਰਨਾਟਕ ਵਿੱਚ ਕਿਸਾਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਵੱਲੋਂ ਚੇਤਾਵਨੀ

By

Published : Sep 26, 2022, 9:20 PM IST

ਰੂਪਨਗਰ: ਕਰਨਾਟਕ ਵਿੱਚ ਕਿਸਾਨ ਆਗੂਆਂ ਨੂੰ ਪੁਲਿਸ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਜੋ ਰੋਪੜ ਵਿੱਚ ਭਾਰਤੀ ਕਿਸਾਨ ਯੂਨੀਅਨ ਖੋਸਾ ਵੱਲੋ ਭਾਜਪਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਕਿਸਾਨਾ ਆਗੂਆਂ ਨੇ ਕਿਹਾ ਕਿ ਕਰਨਾਟਕ ਦੇ ਮੁੱਖ ਮੰਤਰੀ ਨੇ ਰੋਸ ਮਾਰਚ ਕੱਢ ਰਹੇ ਕਿਸਾਨਾਂ ਨਾਲ ਧੱਕਾ ਕੀਤਾ ਹੈ ਤੇ ਜੇਕਰ ਹਿਰਾਸਤ ਵਿੱਚ ਲਏ ਕਿਸਾਨ ਆਗੂਆਂ ਨੂੰ ਨਹੀਂ ਛੱਡਿਆ ਗਿਆ ਤਾਂ ਪੰਜਾਬ ਦੇ ਭਾਜਪਾ ਨੇਤਾਵਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

ABOUT THE AUTHOR

...view details