ਪੰਜਾਬ

punjab

ਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਵਰਕਰਾਂ ਨੇ ਲੱਡੂ ਵੰਡ ਮਨਾਈ ਖੁਸ਼ੀ

By

Published : Aug 10, 2022, 2:14 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਕਰੀਬ ਸਾਢੇ ਪੰਜ ਮਹੀਨੇ ਬਾਅਦ ਹਾਈਕੋਰਟ ਵਲੋਂ ਜ਼ਮਾਨਤ ਮਿਲੀ ਹੈ। ਜਿਸ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ 'ਚ ਖੁਸ਼ੀ ਦਾ ਮਾਹੌਲ ਹੈ। ਅਕਾਲੀ ਦਲ ਦੇ ਵਰਕਰ ਬਿਕਰਮ ਮਜੀਠੀਆ ਦੇ ਘਰ ਪਹੁੰਚਣਾ ਸ਼ੁਰੂ ਹੋ ਚੁੱਕੇ ਹਨ। ਇਸ ਮੌਕੇ ਉਨ੍ਹਾਂ ਵਲੋਂ ਲੱਡੂ ਵੰਡ ਕੇ ਅਤੇ ਢੋਲ 'ਤੇ ਨੱਚ ਕੇ ਖੁਸ਼ੀ ਮਨਾਈ ਜਾ ਰਹੀ ਹੈ। ਅਕਾਲੀ ਵਰਕਰਾਂ ਦਾ ਕਹਿਣਾ ਕਿ ਸਿਰਫ਼ ਸਿਆਸਤ ਤਹਿਤ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਹੁਣ ਸੱਚ ਦੀ ਜਿੱਤ ਹੋਈ ਹੈ।

ABOUT THE AUTHOR

...view details