ਪੰਜਾਬ

punjab

ਕੈਬਨਿਟ ਮੰਤਰੀ ਨੇ ਮੰਡੀਆਂ ਦਾ ਜਾਇਜ਼ਾ ਲੈਣ ਸਮੇਂ ਸਿਮਰਨਜੀਤ ਮਾਨ ਰਾਜਾ ਵੜਿੰਗ 'ਤੇ ਸਾਧੇ ਨਿਸ਼ਾਨੇ

By

Published : Oct 4, 2022, 5:42 PM IST

ਫਤਿਹਗੜ੍ਹ ਸਾਹਿਬ Cabinet Minister Kuldeep Dhaliwal ਅੱਜ ਮੰਡੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਖੁਸ਼ਹਾਲ ਬਣਾਉਣਾ ਹੈ। ਇਸ ਲਈ ਖੇਤੀ ਦੇ ਧੰਦੇ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮੰਡੀ ਦੇ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਜਦੋਂ ਝੋਨਾ ਵਿਕੇਗਾ ਉਸ ਤੋਂ ਤੁਰੰਤ ਬਾਅਦ ਫ਼ਸਲ ਦੀ ਅਦਾਇਗੀ ਹੋਵੇਗੀ ਤਾਂ ਜੋ ਕਿਸਾਨਾਂ ਨੂੰ ਲੰਬਾ ਸਮਾਂ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੰਗਰੂਰ ਤੋ ਸਾਂਸਦ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨ ਸਿੰਘ ਮਾਨ ਵੱਲੋਂ ਕੀਤੇ ਮਾਣਹਾਨੀ ਦੇ ਹਰ ਦਾਅਵੇ ਦਾ ਜਵਾਬ ਹੁਣ ਮਾਨਯੋਗ ਅਦਾਲਤ ਦੇ ਵਿਚ ਹੀ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮਾਰਕੀਟ ਕਮੇਟੀ ਦਫਤਰ ਸਰਹਿੰਦ ਵਿਖੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ।

ABOUT THE AUTHOR

...view details