ਪੰਜਾਬ

punjab

ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੂੰ ਮਾਰੇ ਧੱਕੇ !

By

Published : Jun 9, 2022, 5:28 PM IST

Updated : Jun 9, 2022, 7:11 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਕਾਂਗਰਸੀਆਂ ਦੇ ਧਰਨੇ ਨੂੰ ਲੈ ਕੇ ਹੰਗਾਮਾ ਹੋਇਆ। ਸਥਿਤੀ ਇੰਨੀ ਵਿਗੜ ਗਈ ਕਿ ਚੰਡੀਗੜ੍ਹ ਪੁਲੀਸ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਹੱਥੋਪਾਈ ਹੋ ਗਈ। ਇਸ ਮਗਰੋਂ ਪੁਲਿਸ ਨੇ ਸਾਰੇ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਬੱਸ ਵਿੱਚ ਭਰ ਕੇ ਥਾਣੇ ਲਿਜਾਇਆ ਗਿਆ। ਕਾਂਗਰਸ CM ਭਗਵੰਤ ਮਾਨ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
Last Updated : Jun 9, 2022, 7:11 PM IST

ABOUT THE AUTHOR

...view details