ਪੰਜਾਬ

punjab

ਸੀਐੱਮ ਮਾਨ ਦੇ ਮਾਤਾ ਅਤੇ ਪਤਨੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ

By

Published : Sep 24, 2022, 5:31 PM IST

()
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਅਤੇ ਪਤਨੀ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਦਫ਼ਤਰ ਵਿੱਚ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਮੁੱਖ ਮੰਤਰੀ ਦੇ ਮਾਤਾ ਜੀ ਅਤੇ ਪਤਨੀ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਆਹ ਉਹ ਆਪਣੇ ਮਾਤਾ ਹਰਪਾਲ ਕੌਰ ਨਾਲ ਵਿਆਹ ਤੋਂ ਬਾਅਦ ਪਹਿਲੀ ਵਾਰ ਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ, ਜਦਕਿ ਉਹ ਵਿਆਹ ਤੋਂ ਪਹਿਲਾਂ ਵੀ ਕਈ ਵਾਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਰਹੇ ਹਨ। ਇਸ ਮੌਕੇ ਉੱਤੇ ਆਮ ਆਦਮੀ ਪਾਰਟੀ ਦੇ ਹਲਕਾ ਬੱਸੀ ਪਠਾਣਾ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਰਹੇ।

ABOUT THE AUTHOR

...view details