ਪੰਜਾਬ

punjab

ਪੰਜਾਬ ਕਾਂਗਰਸ ਨੇ ਫਿਰੋਜ਼ਪੁਰ ਵਿੱਚ ਮੋਦੀ ਸਰਕਾਰ ਵਿਰੁੱਧ ਕੀਤਾ ਰੋਸ ਮੁਜ਼ਾਹਰਾ

By

Published : Nov 15, 2019, 9:19 PM IST

ਅੱਜ ਪੰਜਾਬ ਭਰ ਵਿਚ ਪੰਜਾਬ ਕਾਂਗਰਸ ਵੱਲੋਂ ਕੇਂਦਰੀ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਹੇ ਹਨ ਇਸੇ ਤਹਿਤ ਕਾਂਗਰਸ ਵਲੋਂ ਫ਼ਿਰੋਜ਼ਪੁਰ ਵਿੱਚ ਕਾਂਗਰਸ ਭਵਨ ਦੇ ਬਾਹਰ ਜਰਨੈਲੀ ਸੜਕ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ, ਜਿਸ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਅਤੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹੋਰ ਕਾਂਗਰਸੀ ਆਗੂਆਂ ਨੇ ਹਿੱਸਾ ਲਿਆ। ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਨਾਹਰ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਨਾਲ ਜਿੱਥੇ ਦੇਸ਼ ਦਾ ਵਪਾਰੀ ਘਾਟੇ ਵਿੱਚ ਜਾ ਰਿਹਾ ਹੈ ਉੱਥੇ ਨਾਲ ਹੀ ਦੇਸ਼ ਦਾ ਕਿਸਾਨ ਵੀ ਮਰ ਰਿਹਾ ਹੈ।

ABOUT THE AUTHOR

...view details