ਪੰਜਾਬ

punjab

ਪਨਬਸ ਠੇਕਾ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਦਿੱਤੀ ਇਹ ਚਿਤਾਵਨੀ

By

Published : Jun 21, 2022, 9:14 PM IST

ਰੂਪਨਗਰ: ਜ਼ਿਲ੍ਹੇ ’ਚ ਪਨਬੱਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਨਖਾਹਾਂ ਬਹੁਤ ਹੀ ਘੱਟ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਵੀ ਸਹੀ ਸਮੇਂ ਉੱਪਰ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਰਕੇ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਰੋਸ ਵਜੋਂ ਠੇਕਾ ਅਧਾਰਿਤ ਪਨਬੱਸ ਮੁਲਾਜ਼ਮ ਯੂਨੀਅਨ ਵੱਲੋਂ 2 ਘੰਟੇ ਲਈ ਬੱਸ ਅੱਡੇ ਨੂੰ ਬੰਦ ਰੱਖਿਆ ਗਿਆ ਅਤੇ ਸਰਕਾਰ ਖਿਲਾਫ਼ ਰੋਸ ਜਤਾਇਆ ਗਿਆ। ਇਸ ਦੌਰਾਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਵਿੱਚ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।

ABOUT THE AUTHOR

...view details