ਪੰਜਾਬ

punjab

ਰਾਣਾ ਜੰਗ ਬਹਾਦੁਰ ਦੀਆਂ ਵਧੀਆਂ ਮੁਸ਼ਕਿਲਾਂ, 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

By

Published : Jul 6, 2022, 5:39 PM IST

ਜਲੰਧਰ: ਬਾਲੀਵੁੱਡ ਅਤੇ ਪੰਜਾਬੀ ਫਿਲਮਾਂ ਦੇ ਮਸ਼ਹੂਰ ਕਲਾਕਾਰ ਰਾਣਾ ਜੰਗ ਬਹਾਦੁਰ ਨੂੰ ਅੱਜ ਜਲੰਧਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅੱਜ ਜਲੰਧਰ ਵਿਖੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਕੋਰਟ ਵਿੱਚ ਪੇਸ਼ੀ ਤੋਂ ਬਾਅਦ ਬਾਹਰ ਆਏ ਰਾਣਾ ਜੰਗ ਬਹਾਦੁਰ ਨੇ ਇਕ ਵਾਰ ਫਿਰ ਮੀਡੀਆ ਅੱਗੇ ਮੁਆਫ਼ੀ ਮੰਗਦੇ ਹੋਏ ਕਿਹਾ ਕਿ ਉਨ੍ਹਾਂ ਕੋਲੋਂ ਜੋ ਗਲਤੀ ਹੋਈ ਹੈ ਉਸ ਲਈ ਉਹ ਬਾਲਮੀਕੀ ਸਮਾਜ ਤੋਂ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਵੱਡਾ ਹੈ ਅਤੇ ਮੈਂ ਇੱਕ ਛੋਟਾ ਜਿਹਾ ਕਲਾਕਾਰ ਹਾਂ ਜੋ ਲੋਕਾਂ ਨੂੰ ਹਸਾਉਣ ਦਾ ਕੰਮ ਕਰਦਾ ਹੈ। ਜ਼ਿਕਰਯੋਗ ਹੈ ਕਿ ਰਾਣਾ ਜੰਗ ਬਹਾਦੁਰ ਵੱਲੋਂ ਭਗਵਾਨ ਵਾਲਮੀਕੀ ਜੀ ਬਾਰੇ ਕੋਈ ਟਿੱਪਣੀ ਕੀਤੀ ਗਈ ਸੀ ਜਿਸ ਤੋਂ ਬਾਅਦ ਬਾਲਮੀਕੀ ਸਮਾਜ ਵੱਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ ਅਤੇ ਜਲੰਧਰ ਪੁਲਿਸ ਨੇ ਇਸ ਵਿਰੋਧ ਨੂੰ ਦੇਖਦੇ ਹੋਏ ਰਾਣਾ ਜੰਗ ਬਹਾਦੁਰ ਉਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਸੀ, ਜਿਸ ਦੇ ਚਲਦੇ ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ।

ABOUT THE AUTHOR

...view details