ਪੰਜਾਬ

punjab

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਕਿਸਾਨਾਂ ਨੂੰ ਅਪੀਲ

By

Published : Apr 27, 2022, 10:10 AM IST

ਬਠਿੰਡਾ: ਕਣਕ ਦੇ ਝਾੜ ਘੱਟ ਹੋਣ ਦੇ ਚਲਦੇ ਆਏ ਦਿਨ ਕਿਸਾਨਾਂ ਵੱਲੋਂ ਖੁਦਕੁਸ਼ੀ (Farmers commit suicide) ਕਰਨ ਦੀ ਘਟਨਾਵਾ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਨੂੰ ਰੋਕਣ ਦੇ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ (Farmer Leader Balbir Singh Rajewal) ਵੱਲੋਂ ਕਿਸਾਨਾਂ (Farmers) ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਖੁਦਕੁਸ਼ੀ (suicide) ਕਰ ਚੁੱਕ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਹਰ ਵਿਅਕਤੀ ਦੇ ਉਤਰਾ-ਚੜ੍ਹਾ ਆਉਦੇ ਰਹਿੰਦੇ ਹਨ, ਪਰ ਇਸ ਤਰ੍ਹਾਂ ਖੁਦਕੁਸ਼ੀਆਂ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤੋਂ ਕਿਸਾਨਾਂ ਦੇ ਕਰਜ਼ ਮੁਆਫ਼ ਅਤੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ABOUT THE AUTHOR

...view details