ਪੰਜਾਬ

punjab

ਨਸ਼ਾ ਤਸਕਰਾਂ ਖ਼ਿਲਾਫ਼ ਕਿਸਾਨਾਂ ਦਾ ਮੋਰਚਾ

By

Published : Jun 19, 2022, 2:25 PM IST

ਫਿਰੋਜ਼ਪੁਰ: ਸੂਬੇ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ਸਾਰ ਪੰਜਾਬ ਵਿੱਚੋਂ ਨਸ਼ੇ (Drugs from Punjab) ‘ਤੇ ਰੋਕ ਲਗਾਈ ਜਾਵੇਗੀ, ਕਨੂੰਨ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾਵੇਗਾ, ਪਰ ਲੋਕਾਂ ਦਾ ਕਹਿਣਾ ਹੈ। ਪੰਜਾਬ ਵਿੱਚ ਨਸ਼ਾ ਅੱਜ ਵੀ ਧੜੱਲੇ ਨਾਲ ਵਿਕ ਰਿਹਾ ਹੈ। ਦਿਨ ਦਿਹਾੜੇ ਸਰੇਆਮ ਲੁੱਟਾਂ ਖੋਹਾਂ ਹੋ ਰਹੀਆਂ ਹਨ, ਜਿਸ ‘ਤੇ ਕੋਈ ਰੋਕ ਨਹੀਂ ਲੱਗ ਰਹੀ। ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਦਫਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (Indian Farmers Union Revolutionary) ਵੱਲੋਂ ਵੱਡੇ ਪੱਧਰ ਧਰਨਾ ਦਿੱਤਾ ਗਿਆ, ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਜੀਰਾ ਵਿੱਚ ਸਰੇਆਮ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।

ABOUT THE AUTHOR

...view details