ਪੰਜਾਬ

punjab

ਕਿਸਾਨ ਯੂਨੀਅਨ ਦੋਆਬਾ ਨੇ ਡੀਸੀ ਨੂੰ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ ਲਈ ਦਿੱਤਾ ਮੰਗ ਪੱਤਰ

By

Published : Nov 23, 2019, 7:28 PM IST

ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਤੇ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਪ੍ਰਧਾਨ ਨੇ ਦੱਸਿਆ ਕਿ ਪਰਾਲੀ ਦੇ ਆਰੋਪ ਲਗਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ 'ਤੇ ਵੱਡੇ ਪੱਧਰ 'ਤੇ ਮਾਮਲੇ ਦਰਜ ਕੀਤਾ ਜਾ ਰਹੇ ਹਨ ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਨੇ ਡੀਸੀ ਨੂੰ ਮੰਗ ਪੱਤਰ ਦਿੱਤਾ ਕੀ ਕਿਸਾਨਾਂ 'ਤੇ ਦਰਜ ਕੀਤੇ ਗਏ ਮਾਮਲੇ ਰੱਦ ਕੀਤੇ ਜਾਣ, ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਰੱਖਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਪ੍ਰਤੀ ਕੁਇੰਟਲ 200 ਰੁਪਏ ਸਹਾਇਤਾ ਬਿਨ੍ਹਾਂ ਕਿਸੇ ਸ਼ਰਤ ਦੇ ਅਦਾ ਕਰੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਗੰਨੇ ਦਾ ਬਕਾਇਆ ਉਨ੍ਹਾਂ ਨੂੰ ਦਿੱਤਾ ਜਾਵੇ ਉਨ੍ਹਾਂ ਨੇ ਦੱਸਿਆ ਕਿ 2018 ਤੋਂ 2019 ਦੌਰਾਨ ਚੀਨੀ ਮੀਲ ਫਗਵਾੜਾ ਨੂੰ ਜੋ ਉਨ੍ਹਾਂ ਨੇ ਗੰਨਾ ਸਪਲਾਈ ਕੀਤਾ ਸੀ ਉਸ ਦਾ ਲਗਭਗ 30-35 ਕਰੋੜ ਮੀਲ ਵੱਲ ਬਕਾਇਆ ਹੈ, ਇਹ ਬਕਾਏ ਉਨ੍ਹਾਂ ਨੂੰ ਤੁਰੰਤ ਦਿੱਤਾ ਜਾਵੇ ਕਿਉਂਕਿ ਕਿਸਾਨਾਂ ਦੀ ਆਰਥਿਕ ਸਥਿਤੀ ਬਹੁਤ ਹੀ ਖਰਾਬ ਹੈ।

ABOUT THE AUTHOR

...view details