ਪੰਜਾਬ

punjab

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਖਡੂਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ

By

Published : May 1, 2022, 7:14 PM IST

ਤਰਨ ਤਾਰਨ: ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਠ ਗੁਰੂ ਸਾਹਿਬਾਨ ਦੀ ਚਰਨ ਛੋਹ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਿੱਖ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇਂ ਗ‌ਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਦਿਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਵਿਦਵਾਨਾਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਕੇ ਨਿਹਾਲ ਕੀਤਾ ਗਿਆ। ਇਸ ਮੌਕੇ ਸਿੱਖ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਇਸ ਧਾਰਮਿਕ ਸਮਾਗਮ 'ਚ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।

TAGGED:

ABOUT THE AUTHOR

...view details