ਪੰਜਾਬ

punjab

ਰਾਜਸਭਾ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸੰਤ ਬਲਬੀਰ ਸੀਚੇਵਾਲ ਦਾ ਪਹਿਲਾ ਵੱਡਾ ਬਿਆਨ, ਕਿਹਾ...

By

Published : May 28, 2022, 7:40 PM IST

ਜਲੰਧਰ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਸੰਤ ਬਾਬਾ ਬਲਬੀਰ ਸਿੰਘ ਨੂੰ ਰਾਜ ਸਭਾ ਵਿੱਚ ਭੇਜਣ ਦੀ ਮੋਹਰ ਤੋਂ ਬਾਅਦ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਵਾਤਾਵਰਨ ਦੀ ਰੱਖਿਆ ਲਈ ਯਤਨ ਅਤੇ ਲੜਾਈ ਕਰਦੇ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਇਹ ਮੌਕਾ ਰਾਜ ਸਭਾ ਵਿੱਚ ਜਾ ਕੇ ਮੁੱਦੇ ਉਠਾਉਣ ਦਾ ਮਿਲਿਆ ਹੈ ਅਤੇ ਉਹ ਇੰਨ੍ਹਾਂ ਸਾਰਿਆਂ ਮੁੱਦਿਆਂ ਨੂੰ ਉਥੇ ਜ਼ਰੂਰ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਵਾਤਾਵਰਨ ਦੇ ਨਾਲ-ਨਾਲ ਨਸ਼ਾ ਵੀ ਇੱਕ ਬਹੁਤ ਵੱਡੀ ਸਮੱਸਿਆ ਹੈ ਜਿਸ ਕਰਕੇ ਪੰਜਾਬ ਦੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਭਾ ਵਿੱਚ ਜਾਣ ਤੋਂ ਬਾਅਦ ਹੁਣ ਉਨ੍ਹਾਂ ਲਈ ਪੰਜਾਬ ਵਿੱਚ ਵਾਤਾਵਰਨ ਅਤੇ ਨਸ਼ਿਆਂ ਦੇ ਮੁੱਦੇ ਨੂੰ ਉਠਾਉਣਾ ਹੋਰ ਜ਼ਿਆਦਾ ਆਸਾਨ ਹੋ ਜਾਵੇਗਾ।

ABOUT THE AUTHOR

...view details