ਪੰਜਾਬ

punjab

ਮਹਿੰਗਾਈ ਖ਼ਿਲਾਫ ਬਠਿੰਡਾ 'ਚ ਲੋਕਾਂ ਨੇ ਸਿਰ 'ਤੇ ਸਿਲੰਡਰ ਰੱਖ ਕੇ ਕੀਤਾ ਪ੍ਰਦਰਸ਼ਨ

By

Published : May 8, 2022, 6:02 PM IST

ਬਠਿੰਡਾ: ਮਾਡਲ ਟਾਊਨ ਵਿਖੇ ਅੱਜ ਲੋਕਾਂ ਵੱਲੋਂ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਮਰਦ ਅਤੇ ਔਰਤਾਂ ਵੱਲੋਂ ਜਿੱਥੇ ਪ੍ਰਦਰਸ਼ਨ ਕੀਤਾ ਗਿਆ। ਉੱਥੇ ਹੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਹਰ ਵਰਗ ਨੂੰ ਪ੍ਰਭਾਵਿਤ ਕੀਤਾ ਹੈ ਤੇਲ ਦੀਆਂ ਕੀਮਤਾਂ ਕਾਰਨ ਭਾੜੇ ਦੀਆਂ ਕੀਮਤਾਂ ਵਧ ਗਈਆਂ ਹਨ ਜਿਸ ਕਾਰਨ ਮਹਿੰਗਾਈ ਸਿਖਰ 'ਤੇ ਪਹੁੰਚ ਗਈ ਹੈ। ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਪੰਜਾਹ ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਕਾਰਨ ਰਸੋਈ ਦਾ ਬਜਟ ਹਿੱਲ ਗਿਆ ਹੈ ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਕਿਹਾ ਕਿ ਸਾਨੂੰ ਅੱਛੇ ਦਿਨਾਂ ਦੀ ਲੋੜ ਨਹੀਂ ਸਾਨੂੰ ਬੁਰੇ ਦਿਨ ਹੀ ਵਾਪਸ ਦੇ ਦਿਓ ਕਿਉਂਕਿ ਇੰਨੀ ਮਹਿੰਗਾਈ ਕਾਰਨ ਉਨ੍ਹਾਂ ਦੇ ਅੱਛੇ ਦਿਨ ਚੰਗੇ ਨਹੀਂ ਲੱਗ ਰਿਹਾ।

ABOUT THE AUTHOR

...view details