ਪੰਜਾਬ

punjab

ਜਨਮ ਦਿਹਾੜੇ ਮੌਕੇ ਹਰਭਜਨ ਸਿੰਘ ਈਟੀਓ ਨੇ ਦਿੱਤੀ ਸ਼ਰਧਾਂਜਲੀ,ਸ਼ਹਿਰ 'ਚ ਕਰਵਾਈ ਗਈ ਸਾਈਕਲ ਰੈਲੀ

By

Published : Sep 28, 2022, 11:46 AM IST

ਅੰਮ੍ਰਿਤਸਰ: ਸ਼ਹੀਦ ਏ ਆਜਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਜਿੱਥੇ ਪੰਜਾਬ ਭਰ ਵਿਚ ਸਮਾਗਮ ਕੀਤੇ ਜਾ ਰਹੇ ਹਨ ਉੱਥੇ ਹੀ ਅੱਜ ਅੰਮ੍ਰਿਤਸਰ ਦੇ ਕੰਪਨੀ ਬਾਗ ਤੌਂ ਕਿਲ੍ਹਾ ਗੋਬਿੰਦਗੜ੍ਹ ਤੱਕ ਇੱਕ ਸਾਇਕਲ ਰੈਲੀ ਦਾ ਆਯੋਜਨ (Organizing a bicycle rally) ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤਾ ਗਿਆ। ਸਥਾਨਕ ਏ ਡੀ ਸੀ ਸੁਰਿੰਦਰ ਸਿੰਘ ਨੇ ਸਾਇਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੇ ਨਾਲ ਹੀ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Power Minister Harbhajan Singh ETO) ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਉੱਤੇ ਮੱਥਾ ਟੇਕ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਦਾਰ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਕੁਰਬਾਨੀ ਦਿੱਤੀ ਸੀ ਅਤੇ ਜੋ ਸਰਦਾਰ ਭਗਤ ਸਿੰਘ ਦੀ ਸੋਚ ਸੀ ਸਾਡਾ ਅੱਜ ਮੁੱਢਲਾ ਫਰਜ਼ ਬਣਦਾ ਹੈ ਕਿ ਉਨ੍ਹਾਂ ਦੀ ਸੋਚ ਵਰਗਾ ਭਾਰਤ ਅਤੇ ਪੰਜਾਬ ਬਣਾਈਏ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਵਿੱਚ ਨਸ਼ਾ ਬਹੁਤ ਜ਼ਿਆਦਾ ਵਧ ਚੁੱਕਾ ਹੈ ਲੇਕਿਨ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਦਾ ਪਹਿਲਾ ਟੀਚਾ ਇਹੀ ਹੈ ਕਿ ਉਹ ਪੰਜਾਬ ਨੂੰ ਨਸ਼ਾਮੁਕਤ (Making Punjab drug free) ਬਣਾਵੇ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨੇ ਤੋਂ ਲਗਾਤਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਭਲੇ ਅਤੇ ਨਸ਼ੇ ਦੇ ਖਾਤਮੇ ਲਈ ਲਗਾਤਾਰ ਕੰਮ ਕਰ ਰਹੇ ਹਨ ।

ABOUT THE AUTHOR

...view details