ਪੰਜਾਬ

punjab

ਪੁਲਿਸ ਮੁਲਾਜ਼ਮ ਦੀ ਗੱਡੀ ਹੇਠਾਂ ਬੰਬ ਰੱਖਣ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

By

Published : Aug 21, 2022, 7:07 AM IST

ਅੰਮ੍ਰਿਤਸਰ: ਰਣਜੀਤ ਐਵੀਨਿਊ ਇਲਾਕੇ ਵਿਖੇ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠਾਂ IED ਲਗਾਏ ਜਾਣ (case of placing bomb under the vehicle of police officer) ਦੇ ਮਾਮਲੇ ’ਚ ਪੁਲਿਸ ਨੇ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਜਿੰਦਰ ਉਰਫ ਬਾਊ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਗੱਡੀ ਹੇਠਾਂ ਬੰਬ ਲਗਾਉਣ ਦੇ ਮਾਮਲੇ 'ਚ ਮਹਾਰਾਸ਼ਟਰ ਏ.ਟੀ.ਐੱਸ. ਅਤੇ ਪੰਜਾਬ ਪੁਲਿਸ ਵਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਰਜਿੰਦਰ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ (bomb under the vehicle of police officer in Amritsar) ਕੀਤਾ ਹੈ ਜਿਸ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਾਜ਼ਮ ਨੂੰ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 26 ਅਗਸਤ ਤੱਕ ਦਾ ਰਿਮਾਂਡ ਵੀ ਹਾਸਲ ਕੀਤਾ ਹੈ। ਪੁਲਿਸ ਦਾ ਮੰਨਣਾ ਹੈ ਕਿ ਰਿਮਾਂਡ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ 17 ਅਗਸਤਨ ਨੂੰ ਰਣਜੀਤ ਐਵੀਨਿਊ ਇਲਾਕੇ ਵਿੱਚ (Bomb found under the car Ranjit Avenue Amritsar) ਸੀਆਈਏ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ਹੇਠੋਂ ਆਰਡੀਐਕਸ ਮਿਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

TAGGED:

ABOUT THE AUTHOR

...view details