ਪੰਜਾਬ

punjab

ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇੱਕਲੌਤਾ ਪੁੱਤ

By

Published : Aug 2, 2022, 10:49 AM IST

ਮੋਗਾ: ਜ਼ਿਲ੍ਹੇ ਦੇ ਹਲਕਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਰੇੜਵਾਂ ’ਚ ਇੱਕ ਹੋਰ ਨੌਜਵਾਨ ਦੀ ਮੌਤ ਦੀ ਵੀਡੀਓ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਬੀਤੇ ਦਿਨ ਸ਼ਾਮ 5 ਵਜੇ ਨੌਜਵਾਨ ਦੀ ਲਾਸ਼ ਮਿਲੀ ਜਿਸ ਬਾਰੇ ਤੁਰੰਤ ਹੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਲਿਆ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਰਣਜੋਧ ਸਿੰਘ ਜੋਧਾ ਜੋ ਕਿ ਸ਼ਾਹਕੋਟ ਦੇ ਨਜ਼ਦੀਕ ਪਿੰਡ ਤਲਵੰਡੀ ਬੂਟੀਆਂ ਦਾ ਰਹਿਣ ਵਾਲਾ ਹੈ ਜੋ ਕਿ ਆਪਣੇ ਮਾਪਿਆਂ ਦਾ ਇਕੱਲਾ ਇਕੱਲਾ ਪੁੱਤ ਸੀ। ਦੂਜੇ ਪਾਸੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇਲਾਕੇ ਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ ਹੈ ਜਿਸ ਕਾਰਨ ਨੌਜਵਾਨ ਮੌਤ ਦੇ ਮੂੰਹ ਚ ਜਾ ਰਹੇ ਹਨ। ਉਨ੍ਹਾਂ ਵੱਲੋਂ ਨਸ਼ੇ ਤਸਕਰਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।

ABOUT THE AUTHOR

...view details